
ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ੮੯੬ ਸ਼ਰਧਾਲੂਆਂ ਦਾ ਜੱਥਾ ਅੱਜ ਨਨਕਾਣਾ ਸਾਹਿਬ ਪਹੁੰਚੇਗਾ
ਅੰਮ੍ਰਿਤਸਰ : ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਅਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਦਰਸ਼ਨਾਂ ਵਾਸਤੇ ੮੯੬ ਸ਼ਰਧਾਲੂਆਂ ਦਾ ਜੱਥਾ ਅੱਜ ਵਾਹਗਾ ਸਰਹੱਦ ਰਾਹੀਂ ਨਨਕਾਣਾ ਸਾਹਿਬ (ਪਾਕਿਸਤਾਨ) ਪਹੁੰਚੇਗਾ। ਇਸ ਜੱਥੇ ਨੂੰ ਸ਼ਰੋਮਣੀ ਕਮੇਟੀ ਦਫਤਰ ਤੋਂ ਰਵਾਨਾ ਕੀਤਾ ਜਾਵੇਗਾ।