ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੀ ਵੱਡੀ ਖ਼ਬਰ: ਭਗੌੜਾ ਪ੍ਰਦੀਪ ਕਲੇਰ ਅਯੁੱਧਿਆ ਤੋਂ ਗ੍ਰਿਫ਼ਤਾਰ
ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਨੇ ਇਸ ਮਾਮਲੇ ਵਿਚ ਭਗੌੜੇ ਡੇਰਾ ਸਿਰਸਾ ਦੇ ਪ੍ਰਮੁੱਖ ਮੈਂਬਰ ਰਹੇ ਪ੍ਰਦੀਪ ਕਲੇਰ ਨੂੰ ਉਤਰ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਦਰਅਸਲ, ਅਯੁੱਧਿਆ ਵਿਚ ਰਾਮ ਮੰਦਰ ਸਮਾਗਮ ਦੌਰਾਨ ਤਸਵੀਰਾਂ ਨਾਲ ਖੁਲਾਸਾ ਹੋਇਆ ਸੀ ਕਿ ਪ੍ਰਦੀਪ ਕਲੇਰ ਅਯੁੱਧਿਆ ਵਿਚ ਹੈ ਤੇ ਯੂ.ਪੀ. ਦੇ ਇਕ ਮੰਤਰੀ ਨੇ ਸੇਵਾ ਕਰਦਿਆਂ ਪ੍ਰਦੀਪ ਕਲੇਰ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸਨ।
ਸੂਤਰਾਂ ਮੁਤਾਬਿਕ ਇਸ ਤੋਂ ਬਾਅਦ ਮਾਮਲੇ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਸਰਗਰਮ ਹੋ ਗਈ ਤੇ ਐੱਸ.ਆਈ.ਟੀ. ਪ੍ਰਮੁੱਖ ਏ.ਡੀ.ਜੀ.ਪੀ. ਐੱਸ.ਪੀ.ਐੱਸ. ਪਰਮਾਰ, ਜਲੰਧਰ ਦਿਹਾਤੀ ਐੱਸ.ਐੱਸ.ਪੀ. ਮੁਖਵਿੰਦਰ ਸਿੰਘ ਭੁੱਲਰ, ਫਰੀਦਕੋਟ ਐੱਸ.ਐੱਸ.ਪੀ. ਹਰਜੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਟੀਮਾਂ ਯੂ.ਪੀ. ਤੇ ਦਿੱਲੀ ਭੇਜੀਆਂ ਗਈਆਂ ਤੇ ਪ੍ਰਦੀਪ ਕਲੇਰ ਨੂੰ ਗ੍ਰਿਫ਼ਤਾਰ ਕਰ ਲਿਆ।