Visitor:  5403104 Date:  , Nankana Sahib Time :

ਗੁਰਦੁਆਰਾ ਜਨਮ ਅਸਥਾਨ ਨਨਕਾਣਾ ਵਿਖੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦੇ ਸਤਿਕਾਰਯੋਗ ਮਾਤਾ ਬਲਵੀਰ ਕੌਰ ਜੀ ਦੇ ਚਲਾਣੇ ਨਮਿਤ ਅਰਦਾਸ

ਨਨਕਾਣਾ ਸਾਹਿਬ: ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦੇ ਸਤਿਕਾਰਯੋਗ ਮਾਤਾ ਬਲਵੀਰ ਕੌਰ ਜੀ ਦੇ ਚਲਾਣੇ ’ਤੇ ਗਹਿਰਾ ਦੁੱਖ ਲੱਗਿਆ ਹੈ। ਮਾਂ ਦਾ ਰਿਸ਼ਤਾ ਅਮੁੱਲ ਹੈ ਅਤੇ ਮਾਂ ਦਾ ਸੰਸਾਰ ਤੋਂ ਚਲੇ ਜਾਣਾ ਬੇਹੱਦ ਪੀੜਾਮਈ ਹੁੰਦਾ ਹੈ। ਮਾਤਾ ਜੀ ਚੰਗੇ ਗੁਰਮਤਿ ਸੁਭਾਅ ਦੇ ਮਾਲਕ ਸਨ ਅਤੇ ਗੁਰੂਘਰ ਨਾਲ ਜੁੜੇ ਹੋਈ ਰੱਬੀ ਰੂਹ ਸਨ। ਉਹ ਬਹੁਤ ਮਿਲਾਪੜੇ ਅਤੇ ਨਿੱਘੇ ਸੁਭਾਅ ਦੇ ਮਾਲਕ ਸਨ। ਜਿਸ ਕਰਕੇ ਸਭ ਮਾਤਾ ਜੀ ਦਾ ਬਹੁਤ ਸਤਿਕਾਰ ਕਰਦੇ ਸਨ।

ਗੁਰੂ ਨਾਨਕ ਸਾਹਿਬ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਪਾਕਿਸਤਾਨ ਦੀਆਂ ਸਮੂਹ ਸਿੱਖ ਸੰਗਤਾਂ ਦੀ ਵਾਹਿਗੁਰੂ ਅੱਗੇ ਅਰਦਾਸ ਹੈ ਕਿ ਭਾਈ ਸਾਹਿਬ ਅਤੇ ਸਮੂਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਅਤੇ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।