ਰਮੇਸ਼ ਸਿੰਘ ਅਰੋੜਾ ਬਣੇ ਪਾਕਿਸਤਾਨ 'ਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
3 ਸਰਕਾਰੀ ਨੁਮਾਇੰਦੇ ਅਤੇ 10 ਸਿੱਖ ਭਾਈਚਾਰੇ ਦੇ ਸਤਿਕਾਰਤ ਵਿਅਕਤੀਆਂ ਨੂੰ ਮਿਲੀ ਮੈਂਬਰੀ
ਲਾਹੌਰ: ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ.ਐਸ.ਜੀ.ਪੀ.ਸੀ.) ਦਾ ਪੁਨਰਗਠਨ ਕੀਤਾ ਗਿਆ ਹੈ। ਉੱਚ ਅਧਿਕਾਰੀਆਂ ਦੀ ਪ੍ਰਵਾਨਗੀ ਤੋਂ ਬਾਅਦ ਕੀਤੇ ਪੁਨਰਗਠਨ ’ਚ ਇਕ ਸਿੱਖ ਔਰਤ ਨੂੰ ਵੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਕਮੇਟੀ ਦਾ ਮੁੱਖ ਉਦੇਸ਼ ਪਾਕਿਸਤਾਨ ਭਰ ’ਚ ਸਿੱਖਾਂ ਦੇ ਪਵਿੱਤਰ ਸਥਾਨਾਂ, ਗੁਰਦੁਆਰਿਆਂ ਅਤੇ ਧਾਰਮਕ ਮਾਮਲਿਆਂ ਦੀ ਸਾਂਭ-ਸੰਭਾਲ ਅਤੇ ਨਿਗਰਾਨੀ ਕਰਨਾ ਹੈ। 13 ਮੈਂਬਰਾਂ ਵਿਚੋਂ ਤਿੰਨ ਸਰਕਾਰੀ ਨੁਮਾਇੰਦੇ ਹਨ, ਜਿਨ੍ਹਾਂ ਵਿਚ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਦੇ ਚੇਅਰਮੈਨ, ਧਾਰਮਕ ਮਾਮਲਿਆਂ ਅਤੇ ਅੰਤਰ-ਧਰਮ ਸਦਭਾਵਨਾ ਮੰਤਰਾਲੇ ਦੇ ਸੀਨੀਅਰ ਸੰਯੁਕਤ ਸਕੱਤਰ ਜਾਂ ਸੰਯੁਕਤ ਸਕੱਤਰ ਅਤੇ ਇਕ ਵਧੀਕ ਸਕੱਤਰ ਧਾਰਮਕ ਸਥਾਨ ਸ਼ਾਮਲ ਹਨ।
ਸਿੱਖ ਭਾਈਚਾਰੇ ਦੇ ਸਤਿਕਾਰਯੋਗ ਵਿਅਕਤੀ ਮੈਂਬਰ ਹਨ ਜਿਨ੍ਹਾਂ ’ਚ ਰਮੇਸ਼ ਸਿੰਘ ਅਰੋੜਾ (ਪ੍ਰਧਾਨ), ਸਤਵੰਤ ਕੌਰ (ਜਨਰਲ ਸਕੱਤਰ ), ਡਾ. ਮਿਮਪਾਲ ਸਿੰਘ, ਤਾਰਾ ਸਿੰਘ, ਗਿਆਨ ਸਿੰਘ ਚਾਵਲਾ, ਸਤਵੰਤ ਸਿੰਘ, ਹਰਮੀਤ ਸਿੰਘ, ਮਹੇਸ਼ ਸਿੰਘ, ਭਗਤ ਸਿੰਘ, ਸਾਹਿਬ ਸਿੰਘ ਅਤੇ ਸ਼ਾਮਲ ਹਨ।