Visitor:  5433839 Date:  , Nankana Sahib Time :

ਭਾਈ ਅੰਮ੍ਰਿਤਪਾਲ ਸਿੰਘ ਹਾਈ ਕੋਰਟ ਪੁੱਜੇ -3 ਦਿਨਾਂ ਲਈ ਆਰਜ਼ੀ ਰਿਹਾਈ ਮੰਗੀ

ਚੰਡੀਗੜ੍ਹ : NSA ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਨਾਮਜ਼ਦਗੀ ਦੀਆਂ ਰਸਮਾਂ ਪੂਰੀਆਂ ਕਰਨ ਲਈ 7 ਦਿਨਾਂ ਲਈ ਆਰਜ਼ੀ ਰਿਹਾਈ ਦੀ ਇਜਾਜ਼ਤ ਮੰਗੀ ਹੈ।

ਵਰਨਣਯੋਗ ਹੈ ਕਿ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਲੋਕ ਸਭਾ ਚੋਣ ਲੜਨਾ ਚਾਹੁੰਦੇ ਹਨ ਅਤੇ ਇਸ ਲਈ ਉਹ ਪੰਜਾਬ-ਹਰਿਆਣਾ ਹਾਈਕੋਰਟ ਤੋਂ ਨਾਮਜ਼ਦਗੀ ਪ੍ਰਕਿਰਿਆ ਮੁਕੰਮਲ ਕਰਨ ਲਈ 7 ਦਿਨਾਂ ਦੀ ਆਰਜ਼ੀ ਰਿਹਾਈ ਦੀ ਮੰਗ ਕਰ ਰਿਹਾ ਹੈ।