
ਕੈਨੇਡਾ ’ਚ ਪੰਜਾਬ ਦਾ ਗੱਭਰੂ ਬਣਿਆ 'ਟੋਰੋਂਟੋ ਪੁਲਿਸ ਪਾਰਕਿੰਗ ਐਨਫੋਰਸਮੈਟ ਅਫ਼ਸਰ', ਨਾਲ ਰਚਿਆ ਇਹ ਇਤਿਹਾਸ
ਦੱਸ ਦਈਏ ਕਿ ਪੰਜਾਬ ਤੋਂ ਪਟਿਆਲਾ ਦਾ ਵਸਨੀਕ ਰਣਿੰਦਰਜੀਤ ਸਿੰਘ 2019 ਵਿੱਚ ਕੈਨੇਡਾ ਆਇਆ ਸੀ। ਉਸ ਦੇ ਪਿਤਾ ਇੰਦਰਜੀਤ ਸਿੰਘ ਅਤੇ ਮਾਤਾ ਕੁਲਵਿੰਦਰ ਕੌਰ ਵੀ 2023 ਤੋਂ ਕੈਨੇਡਾ ਵਿੱਚ ਹੀ ਹਨ।
Toronto Police PEO Raninderjit Singh: ਕੈਨੇਡਾ ਵਿੱਚ ਪੰਜਾਬੀ ਮੂਲ ਦੇ ਨੌਜਵਾਨ ਰਣਿੰਦਰਜੀਤ ਸਿੰਘ ਨੇ 'ਟੋਰੋਂਟੋ ਪੁਲਿਸ ਪਾਰਕਿੰਗ ਐਨਫੋਰਸਮੈਟ ਅਫ਼ਸਰ' ਦਾ ਅਹੁਦਾ ਹਾਸਲ ਕਰ ਕੇ ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ।
ਦੱਸ ਦਈਏ ਕਿ ਪੰਜਾਬ ਤੋਂ ਪਟਿਆਲਾ ਦਾ ਵਸਨੀਕ ਰਣਿੰਦਰਜੀਤ ਸਿੰਘ 2019 ਵਿੱਚ ਕੈਨੇਡਾ ਆਇਆ ਸੀ। ਉਸ ਦੇ ਪਿਤਾ ਇੰਦਰਜੀਤ ਸਿੰਘ ਅਤੇ ਮਾਤਾ ਕੁਲਵਿੰਦਰ ਕੌਰ ਵੀ 2023 ਤੋਂ ਕੈਨੇਡਾ ਵਿੱਚ ਹੀ ਹਨ। ਦੋਹਾਂ ਨੇ ਆਪਣਾ ਚਾਅ ਸਾਂਝਾ ਕਰਦਿਆਂ ਦੱਸਿਆ ਕਿ ਇਸ ਅਹੁਦੇ ਦੀ ਛੇ ਹਫ਼ਤੇ ਦੀ ਸਿਖਲਾਈ ਉਪਰੰਤ ਹੁਣ ਜਦੋਂ ਉਨ੍ਹਾਂ ਦਾ ਲਾਡਲਾ ਪੁੱਤਰ ਰਣਿੰਦਰਜੀਤ ਸਿੰਘ ਡਿਊਟੀ ਸੰਭਾਲਣ ਜਾ ਰਿਹਾ ਹੈ ਤਾਂ ਉਹ ਬਹੁਤ ਖੁਸ਼ ਹਨ।