
ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਸਮੇਂ ਕੀਤਾ ਗਿਆ ਬੇਵਜਾ ਪ੍ਰੇਸ਼ਾਨ- ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਦਾਅਵਾ
ਅੰਮ੍ਰਿਤਸਰ : ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਜਾਣ ਬੁਝ ਕੇ ਕੇਂਦਰ ਸਰਕਾਰ ਵੱਲੋਂ ਪਰੇਸ਼ਾਨ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਡੈਮੋਕਰੇਸੀ ਦੇ ਵਿੱਚ ਰਹਿੰਦੇ ਹੋਏ ਵੱਡੀ ਲੀਡ ਦੇ ਨਾਲ ਹਲਕਾ ਖਡੂਰ ਸਾਹਿਬ ਤੋਂ ਜਿੱਤੇ ਹਨ ਅਤੇ ਜਿਸ ਤਰੀਕੇ ਉਹਨਾਂ ਨੂੰ ਹਲਫ ਦਵਾਇਆ ਗਿਆ ਹੈ ਉਹ ਲੋਕਤੰਤਰ ਦਾ ਵੀ ਘਾਣ ਹੈ ਕਿ ਪਰਿਵਾਰ ਦੇ ਨਾਲ ਵੀ ਅੰਮ੍ਰਿਤਪਾਲ ਸਿੰਘ ਨੂੰ ਮੁਲਾਕਾਤ ਚੰਗੀ ਤਰੀਕੇ ਨਹੀਂ ਕਰਨ ਦਿੱਤੀ ਗਈ ਜੋ ਕਿ ਮਾੜੀ ਗੱਲ ਹੈ।
ਉਹਨਾਂ ਕਿਹਾ ਕਿ ਇੰਗਲੈਂਡ ਦੀ ਧਰਤੀ ਤੇ ਨੌ ਸਿੱਖ ਪਾਰਲੀਮੈਂਟ ਚ ਜਿੱਤੇ ਹਨ ਜਿਸ ਦਾ ਕਿ ਪੂਰੀ ਸਿੱਖ ਕੌਮ ਨੂੰ ਮਾਣ ਹੈ। ਲੁਧਿਆਣੇ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸੇ ਵੀ ਧਰਮ ਤੇ ਗਲਤ ਬੋਲਣਾ ਸ਼ੋਭਾ ਨਹੀਂ ਦਿੰਦਾ। ਇਸ ਦੇ ਨਾਲ ਹੀ ਦਲ ਖਾਲਸਾ ਦੇ ਸਰਪ੍ਰਸਤ ਭਾਈ ਗਜਿੰਦਰ ਸਿੰਘ ਦੇ ਅਕਾਲ ਚਲਾਨੇ ਤੇ ਵੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।