ਕੈਲਗਰੀ ਵਿਚ ਸਿੱਖ ਨੌਜਵਾਨ ਟਰਾਜਿਟ ਪੀਸ ਅਫ਼ਸਰ ਬਣਿਆ
ਪਿੰਡ ਸੱਗਲਾਂ ਦੇ ਇਕਬਾਲਪ੍ਰੀਤ ਸਿੰਘ ਵਿਰਕ ਪੁੱਤਰ ਰਣਜੀਤ ਸਿੰਘ ਧਰਮੀ ਫੌਜੀ ਨੇ ਕੈਲਗਰੀ ਕੈਨੇਡਾ ਵਿਖੇ ਟਰਾਜਿਟ ਪੀਸ ਅਫ਼ਸਰ ਬਣ ਕੇ ਪਿੰਡ ਦਾ ਨਾਂ ਚਮਕਾਇਆ ਹੈ। ਇਕਬਾਲਪ੍ਰੀਤ ਸਿੰਘ ਵਿਰਕ ਨੇ ਦੱਸਿਆ ਕਿ ਉਸ ਨੇ ਇਲੈਕਟਰੋਨਿਕਸ ਐਂਡ ਕਮਿਊਨੀਕੇਸ਼ਨ ਇੰਜੀਨੀਅਰਿੰਗ ਦਾ 3 ਸਾਲ ਦਾ ਡਿਪਲੋਮਾ ਕੀਤਾ ਤੇ ਕੈਨੇਡਾ ਵਿਖੇ ਪੱਕੇ ਤੌਰ 'ਤੇ ਆ ਗਿਆ ਹੈ।
ਉਸਨੇ ਦੱਸਿਆ ਕਿ ਉਸ ਨੇ ਕੈਨੇਡਾ ਵਿਖੇ ਪਬਲਿਕ ਸੇਫਟੀ ਪ੍ਰੋਫੈਸ਼ਨਲ ਡਿਪਲੋਮਾ ਹਾਸਲ ਕੀਤਾ ਤੇ ਲਗਾਤਾਰ 5 ਸਾਲ ਸਿਕਿਉਰਟੀ ਸੁਪਰਵਾਈਜ਼ਰ ਦੇ ਤੌਰ 'ਤੇ ਕੰਮ ਕੀਤਾ ਤੇ 2 ਸਾਲ ਕਨੇਡੀਅਨ ਰੇਲਵੇ ਵਿੱਚ ਨੌਕਰੀ ਕੀਤੀ। ਉਸ ਨੇ ਦੱਸਿਆ ਕਿ ਉਸ ਦੇ ਪਿਤਾ ਰਣਜੀਤ ਸਿੰਘ ਧਰਮੀ ਫੌਜੀ ਜੋ ਕਿ ਪਹਿਲਾਂ ਫੌਜ ਵਿੱਚ ਆਪਣੀਆਂ ਵਿਲੱਖਣ ਸੇਵਾਵਾਂ ਨਿਭਾ ਚੁੱਕੇ ਹਨ। ਉਸਨੇ ਦੱਸਿਆ ਕਿ ਉਸ ਨੇ ਇਸ ਪੋਸਟ ਨੂੰ ਹਾਸਲ ਕਰਨ ਲਈ ਆਪਣੇ ਪਿਤਾ ਰਣਜੀਤ ਸਿੰਘ ਧਰਮੀ ਫੌਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਖ਼ਤ ਮਿਹਨਤ ਕੀਤੀ।
ਇਕਬਾਲਪ੍ਰੀਤ ਨੇ ਦੱਸਿਆ ਕਿ ਟੀ.ਪੀ ਅਫ਼ਸਰ ਵਜੋਂ ਉਸਦੀ ਨਿਯੁਕਤੀ 26 ਜੁਲਾਈ ਨੂੰ ਹੋ ਚੁੱਕੀ ਹੈ ਜਦਕਿ ਉਹ 12 ਅਗਸਤ ਨੂੰ ਬਤੌਰ ਟੀ.ਪੀ.ਅਫਸਰ ਵਜੋਂ ਆਪਣੀਆਂ ਸੇਵਾਵਾਂ ਸ਼ੁਰੂ ਕਰੇਗਾ।